ਸ਼੍ਰੀ ਗੁਰੂ ਅਰਜਨ ਦੇਵ ਜੀ by Nandita mahajan

ਭੂਮੀਕਾ
ਗੁਰ ਅਰਜਨ ਦਾ ਜਨਮ ਚੌਥੇ ਗੁਰੂ  ਗੁਰੂ ਰਾਮਦਾਸ ਅਤੇ ਬੀਬੀ ਭਾਨੀ ਦੇ ਘਰ 19 ਵੈਸਾਖ, ਸੰਮਤ 1620 (15 ਅਪ੍ਰੈਲ, 1563) ਨੂੰ ਗੋਇੰਦਵਾਲ ਸਾਹਿਬ ਵਿਖੇ ਹੋਇਆ। ਆਪ ਸਿੱਖਾਂ ਦੇ ਪੰਜਵੇ ਗੁਰੂ ਸਨ।

ਜੀਵਨ
ਬਚਪਨ ਦੇ ਮੁੱਢਲੇ 11 ਸਾਲ ਆਪਣੇ ਨਾਨਾ ਗੁਰੂ ਅਮਰਦਾਸ ਦੀ ਦੇਖ-ਰੇਖ ਹੇਠ ਗੁਜ਼ਾਰਨ ਦੇ ਨਾਲ-ਨਾਲ ਆਪ ਜੀ ਨੇ ਨਾਨਾ ਗੁਰੂ ਤੋਂ ਗੁਰਮੁਖੀ ਦੀ ਵਿੱਦਿਆ ਦੀ ਮੁਹਾਰਤ ਹਾਸਲ ਕੀਤੀ, ਦੇਵਨਾਗਰੀ ਪਿੰਡ ਦੀ ਧਰਮਸ਼ਾਲਾ ਤੋਂ ਸਿੱਖੀ, ਸੰਸਕ੍ਰਿਤ ਦਾ ਗਿਆਨ ਪੰਡਿਤ ਬੇਣੀ ਕੋਲੋਂ, ਗਣਿਤ ਵਿੱਦਿਆ ਮਾਮਾ ਮੋਹਰੀ ਜੀ ਤੋਂ ਹਾਸਲ ਕੀਤੀ ਅਤੇ ਆਪ ਜੀ ਨੂੰ ਧਿਆਨ ਲਗਾਉਣ ਦੀ ਵਿੱਦਿਆ ਆਪ ਜੀ ਦੇ ਮਾਮਾ ਜੀ, ਬਾਬਾ ਮੋਹਨ ਜੀ ਨੇ ਸਿਖਾਈ।

ਵਿਆਹ,ਪੁੱਤਰ ਦੀ ਦਾਤ ਤੇ ਗੁਰਿਆਈ
ਸ੍ਰੀ ਗੁਰੂ ਅਰਜਨ ਦੇਵ ਜੀ ਦਾ ਵਿਆਹ 23 ਹਾੜ ਸੰਮਤ 1636 ਨੂੰ ਮੌ ਪਿੰਡ (ਤਹਿਸੀਲ ਫਿਲੌਰ) ਦੇ ਵਸਨੀਕ ਸ੍ਰੀ ਕਿਸ਼ਨ ਚੰਦ ਜੀ ਦੀ ਸਪੁੱਤਰੀ ਮਾਤਾ ਗੰਗਾ ਜੀ ਨਾਲ ਹੋਇਆ, ਉਸ ਵੇਲੇ ਆਪ ਜੀ ਦੀ ਉਮਰ 16 ਸਾਲ ਦੀ ਸੀ।ਜਦ ਮਾਤਾ ਗੰਗਾ ਜੀ ਮਨ ਵਿੱਚ ਪੁੱਤਰ ਪ੍ਰਾਪਤੀ ਦੀ ਇੱਛਾ ਲੈ ਬਾਬਾ ਬੁੱਢਾ ਜੀ ਲਈ ਹੱਥੀਂ ਪ੍ਰਸ਼ਾਦਾ ਤਿਆਰ ਕਰਕੇ,ਬੀੜ ਸਾਹਿਬ ਪੁੱਜੇ ਤਾਂ ਪਰਸ਼ਾਦ ਛਕਣ ਲੱਗਿਆਂ ਪ੍ਰਸੰਨ ਚਿਤ ਮੁਦਰਾ ਵਿੱਚ ਹੋਏ ਬਾਬਾ ਜੀ ਦੇ ਵਰਦਾਨ ਨਾਲ ਮਾਤਾ ਗੰਗਾ ਜੀ ਦੀ ਕੁੱਖੋਂ 21 ਹਾੜ ਸੰਮਤ 1652 (19 ਜੂਨ 1595) ਨੂੰ ਛੇਵੇਂ ਗੁਰੂ, ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਯੋਧਾ ਪੁੱਤਰ ਦਾ ਜਨਮ ਹੋਇਆ ਸੀ।

ਹਰਿਮੰਦਰ ਸਾਹਿਬ ਤੇ ਹੋਰ ਗੁਰਦੁਆਰਿਆਂ ਦੀ ਸਥਾਪਨਾ
ਗੁਰਗੱਦੀ ਤੇ ਬਿਰਾਜਮਾਨ ਹੋ ਕੇ ਆਪ ਜੀ ਨੇ ਧਰਮ ਪ੍ਰਚਾਰ ਦੇ ਨਾਲ-ਨਾਲ ਗੁਰੂ ਰਾਮਦਾਸ ਜੀ ਵੱਲੋਂ ਅਰੰਭੇ ਕਾਰਜਾਂ ਨੂੰ ਨੇਪਰੇ ਚਾੜ੍ਹਨਾ ਸ਼ੁਰੂ ਕੀਤਾ। ਸੰਗਤਾਂ ਦੇ ਨਾਲ-ਨਾਲ ਬਾਬਾ ਬੁੱਢਾ ਜੀ ਅਤੇ ਭਾਈ ਸਾਲ੍ਹੋ ਜੀ ਨੂੰ ਇਨ੍ਹਾਂ ਕੰਮਾਂ ਲਈ ਜਥੇਦਾਰ ਥਾਪਿਆ ਅਤੇ ਨਾਲ ਹੀ ਆਪ ਜੀ ਨੇ ਦੂਰ-ਦੂਰ ਤਕ ਗੁਰਸਿੱਖੀ ਨੂੰ ਪ੍ਰਚਾਰਿਆ।

ਆਗਰੇ ਤੋਂ ਚੱਲ ਕੇ ਗੁਰੂ ਸਾਹਿਬ ਦੇ ਦਰਸ਼ਨਾਂ ਹਿਤ ਭਾਈ ਗੁਰਦਾਸ ਜੀ ਅੰਮ੍ਰਿਤਸਰ ਵਿਖੇ 1583 ਦੇ ਆਰੰਭ ਵਿੱਚ ਗੁਰੂ ਸਾਹਿਬ ਨੂੰ ਮਿਲੇ। ਸ੍ਰੀ ਗੁਰੂ ਅਰਜਨ ਦੇਵ ਜੀ ਵੱਲੋਂ ਆਰੰਭੀ ਸੰਨ 1586 ਈਃ ਵਿੱਚ ਸੰਤੋਖਸਰ ਗੁਰਦੁਆਰਾ ਸਾਹਿਬ ਦੀ ਸੇਵਾ ਵਿੱਚ ਭਾਈ ਗੁਰਦਾਸ ਜੀ ਨੇ ਅਹਿਮ ਯੋਗਦਾਨ ਪਾਇਆ, ਸਿੱਖੀ ਨੂੰ ਮਜ਼ਬੂਤ ਕਰਨ ਲਈ ਗੁਰੂ ਸਾਹਿਬ ਜੀ ਨੇ 3 ਜਨਵਰੀ, 1588 (ਮਾਘੀ ਵਾਲੇ ਦਿਨ) ਸ੍ਰੀ ਗੁਰੂ ਅਰਜਨ ਦੇਵ ਜੀ ਨੇ ਸ੍ਰੀ ਹਰਿਮੰਦਰ ਸਾਹਿਬ ਦੀ ਨੀਂਹ ਰੱਖਣ ਦਾ ਪਵਿੱਤਰ ਕੰਮ ਮੁਸਲਮਾਨ ਫਕੀਰ ਸਾਈਂ ਮੀਆਂ ਮੀਰ (ਪੂਰਾ ਨਾਮ ਮੁਅਈਨ-ਉਲ-ਅਸਲਾਮ) ਤੋਂ ਕਰਵਾਇਆ। ਸ੍ਰੀ ਹਰਿਮੰਦਰ ਸਾਹਿਬ ਦੇ ਚਾਰੇ ਪਾਸੇ ਦਰਵਾਜ਼ੇ ਰਖਵਾਉਣ ਦਾ ਗੁਰੂ ਸਾਹਿਬ ਦਾ ਮੰਤਵ ਸਾਰੇ ਧਰਮਾਂ ਨੂੰ ਬਰਾਬਰ ਦਾ ਸਤਿਕਾਰ ਦੇਣਾ ਸੀ।

ਲਾਹੌਰ ਵਿੱਚ ਕਾਲ ਤੇ ਸਮਰਾਟ ਅਕਬਰ ਨਾਲ ਮਿਲਾਪ
ਲਾਹੌਰ ਵਿੱਚ ਭੁੱਖਮਰੀ ਅਤੇ ਕਾਲ ਪੈ ਜਾਣ ਕਾਰਨ ਸੰਨ 1597 ਵਿੱਚ ਗੁਰੂ ਜੀ ਨੇ ਲਾਹੌਰ ਪੁੱਜ ਕੇ ਚੂਨਾ ਮੰਡੀ ਵਿਖੇ ਨਿਥਾਵਿਆਂ ਨੂੰ ਥਾਂ ਦੇਣ ਲਈ ਇਮਾਰਤ ਅਤੇ ਪਾਣੀ ਦੀ ਜ਼ਰੂਰਤ ਲਈ ਡੱਬੀ ਬਜ਼ਾਰ ਵਿੱਚ ਬਾਉਲੀ ਬਣਵਾਈ। ਲੰਗਰ ਲਗਵਾਏ, ਦਵਾ ਦਾਰੂ ਦਾ ਇੰਤਜ਼ਾਮ ਕੀਤਾ।

1598 ਵਿੱਚ ਹੀ ਅਕਬਰ ਬਾਦਸ਼ਾਹ ਗੋਇੰਦਵਾਲ ਵਿਖੇ ਗੁਰੂ ਅਰਜਨ ਦੇਵ ਜੀ ਦੇ ਦਰਬਾਰ ਵਿੱਚ ਹਾਜ਼ਰ ਹੋਇਆ।ਉਸ ਨੇ ਗੁਰੂ ਜੀ ਵਲੌਂ ਲਾਹੌਰ ਕਾਲ ਸਮੇਂ ਪੀੜਤ ਲੋਕਾਂ ਦੀ ਸੇਵਾ ਲਈ ਸ਼ੁਕਰਾਨਾ ਕੀਤਾ।ਗੁਰੂ ਜੀ ਦੀ ਅਜ਼ੀਮ ਸ਼ਖਸੀਅਤ ਤੇ ਲੰਗਰ ਪ੍ਰਥਾ ਤੋਂ ਪ੍ਰਭਾਵਿਤ ਹੋ ਕੇ ਲੰਗਰ ਦੇ ਨਾਂ ਜਗੀਰ ਲਾਉਣ ਦੀ ਪੇਸ਼ਕਸ਼ ਕੀਤੀ। ਪਰ ਗੁਰੂ ਜੀ ਨੇ ਜਗੀਰ ਤੋਂ ਇਨਕਾਰ ਕਰ ਦਿੱਤਾ ਲੇਕਿਨ ਬਾਦਸ਼ਾਹ ਨੂੰ ਇਸ ਇਲਾਕੇ ਵਿਚੌਂ ਸ਼ਾਹੀ ਫੌਜਾਂ ਦੇ ਰਹਿਣ ਤੇ ਕੂਚ ਕਰਣ ਕਰਕੇ ਹੋਏ ਨੁਕਸਾਨ ਕਾਰਨ ਲਗਾਨ ਮਾਫ ਕਰਣ ਲਈ ਅਕਬਰ ਬਾਦਸ਼ਾਹ ਨੂੰ ਰਾਜ਼ੀ ਕਰ ਲਿਆ।ਸੰਨ 1599 ਈ. ਵਿੱਚ ਲੋਕਾਂ ਨੂੰ ਵਹਿਮਾਂ-ਭਰਮਾਂ ’ਚੋਂ ਕੱਢਣ ਲਈ ਧਰਮ ਪ੍ਰਚਾਰ ਹਿਤ ਆਪ ਜੀ, ਡੇਰਾ ਬਾਬਾ ਨਾਨਕ, ਕਰਤਾਰਪੁਰ (ਰਾਵੀ ਵਾਲੇ) ਕਲਾਨੌਰ ਦੇ ਪ੍ਰਚਾਰ ਦੌਰੇ ਤੋਂ ਬਾਰਠ ਵਿਖੇ ਬਾਬਾ ਸ੍ਰੀ ਚੰਦ ਜੀ ਨੂੰ ਮਿਲੇ।

ਗੁਰੂ ਗ੍ਰੰਥ ਸਾਹਿਬ ਦਾ ਸੰਪਾਦਨ
ਗੁਰੂ ਸਾਹਿਬ ਜੀ ਨੇ ਆਪਣੇ ਗੁਰਗੱਦੀ ਕਾਲ ਵਿਚ, ਸਭ ਤੋਂ ਮਹਾਨ ਕੰਮ ਇਲਾਹੀ ਬਾਣੀ ਰਚਣ ਅਤੇ ਪਹਿਲੇ ਗੁਰੂ ਸਾਹਿਬਾਂ ਦੀ, ਸੰਤਾਂ, ਭਗਤਾਂ ਦੀ ਬਾਣੀ ਨੂੰ ਇਕੱਤਰ ਕਰਨ ਦਾ ਕੀਤਾ। ਇਸ ਮਹਾਨ ਕੰਮ ਨੂੰ ਕਰਨ ਲਈ ਗੁਰੂ ਸਾਹਿਬ ਨੇ ਇਕਾਂਤ ਵਾਸ ਜਗ੍ਹਾ ਸ੍ਰੀ ਰਾਮਸਰ (ਗੁਰਦੁਆਰੇ ਸੁਸ਼ੋਭਿਤ) ਅੰਮ੍ਰਿਤਸਰ ਚੁਣੀ। ਆਪ ਜੀ ਨੇ ਸੰਨ 1601 ਤੋਂ ਲੈ ਕੇ ਅਗਸਤ 1604 ਦੇ ਲੰਮੇ ਅਰਸੇ ਦੌਰਾਨ ਇਹ ਕੰਮ ਸੰਪੂਰਨ ਕੀਤਾ ਅਤੇ ਇੱਕ ਮਹਾਨ ਗ੍ਰੰਥ ਤਿਆਰ ਕੀਤਾ ਜਿਸ ਵਿੱਚ 36 ਮਹਾਂਪੁਰਸ਼ਾਂ ਦੀ ਬਾਣੀ ਅੰਕਿਤ ਕੀਤੀ ਜਿਨ੍ਹਾਂ ਵਿੱਚ ਛੇ ਗੁਰੂ ਸਾਹਿਬਾਨ ਦੀ ਬਾਣੀ, 15 ਭਗਤਾਂ , 11 ਭੱਟਾਂ ਅਤੇ ਚਾਰ ਗੁਰੂ ਘਰ ਦੇ ਸਿੱਖਾਂ ਦੀ ਬਾਣੀ ਦਾ ਸੰਗ੍ਰਹਿ ਤਿਆਰ ਕੀਤਾ।

ਪੰਜਾਬੀ ਸਾਹਿਤ ਵਿੱਚ ਯੋਗਦਾਨ
ਗੁਰੂ ਅਰਜਨ ਦੇਵ ਜੀ ਦੀ ਪੰਜਾਬੀ ਸਾਹਿਤ ਨੂੰ ਸਭ ਤੋਂ ਵੱਡੀ ਦੇਣ, ਗੁਰੂ ਗ੍ਰੰਥ ਸਾਹਿਬ ਦੀ ਸੰਪਾਦਨਾ ਹੈ, ਜਿਸ ਵਿੱਚ 6 ਗੁਰੂ ਸਾਹਿਬਾਨ ਤੋਂ ਬਿਨਾਂ ਉਨ੍ਹਾਂ ਭਗਤਾਂ, ਸੂਫੀ ਫਕੀਰਾਂ, ਭੱਟਾਂ ਆਦਿ ਦੀ ਰਚਨਾ ਦਰਜ ਹੈ, ਜਿਹੜੀ ਗੁਰਮਤਿ ਦੇ ਆਸ਼ੇ ਦੇ ਅਨੁਕੂਲ ਸੀ। ਗੁਰੂ ਗ੍ਰੰਥ ਸਾਹਿਬ ਵਿੱਚ ਗੁਰੂ ਅਰਜਨ ਦੇਵ ਜੀ ਦੀ ਸਭ ਤੋਂ ਵੱਧ ਬਾਣੀ ਦਰਜ ਹੈ, ਜਿਸਦੇ ਕੁੱਲ 2312 ਸ਼ਬਦ ਬਣਦੇ ਹਨ। ਆਪ ਜੀ ਦੀਆਂ ਮੁੱਖ ਰਚਨਾਵਾਂ ਹਨ :
1.ਸੁਖਮਨੀ
2.ਬਾਰਹਮਾਹ
3.ਵਾਰਾਂ
4.ਬਾਵਨ ਅੱਖਰੀ

ਗੁਰੂ ਸਾਹਿਬ ਦੀ ਸ਼ਹਾਦਤ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਦੁੱਤੀ ਉਪਦੇਸ਼ਾਂ ਦਾ ਅਸਰ ਮੁਸਲਮਾਨ ਉਲਮਾਵਾਂ ਅਤੇ ਕਾਜ਼ੀਆਂ ਨੇ ਕਬੂਲਿਆ ਕਿਉਂਕਿ ਮੁਸਲਮਾਨ ਕੱਟੜਪੰਥੀ ਆਪਣੇ ਧਰਮ ਦੀ ਬਰਾਬਰੀ ਬਰਦਾਸ਼ਤ ਨਹੀਂ ਕਰ ਸਕਦੇ ਸਨ। ਅਕਬਰ ਦਾ ਪੁੱਤਰ ਜਹਾਂਗੀਰ ਜਦੋਂ ਤਖ਼ਤ ’ਤੇ ਬੈਠਾ ਤਾਂ ਵਿਰੋਧੀਆਂ ਨੇ ਗੁਰੂ ਸਾਹਿਬ ਵਿਰੁੱਧ ਉਸ ਦੇ ਕੰਨ ਭਰਨੇ ਸ਼ੁਰੂ ਕੀਤੇ। ਇਸ ਕੰਮ ਵਿੱਚ ਚੰਦੂ ਦੀ ਈਰਖਾ ਨੇ ਵੀ ਬਹੁਤ ਜ਼ਿਆਦਾ ਰੋਲ ਅਦਾ ਕੀਤਾ। ਜਹਾਂਗੀਰ ਨੇ ਮੁਰਤਜ਼ਾ ਖਾਨ ਨੂੰ ਕਿਹਾ ਕਿ ਗੁਰੂ ਸਾਹਿਬ ਦਾ ਮਾਲ ਅਸਬਾਬ ਜ਼ਬਤ ਕਰਕੇ ਉਨ੍ਹਾਂ ਨੂੰ ਉਸ ਦੇ ਸਾਹਮਣੇ ਪੇਸ਼ ਕੀਤਾ ਜਾਵੇ। ਜਹਾਂਗੀਰ ਨੇ ਗੁਰੂ ਸਾਹਿਬ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਹਜ਼ਰਤ ਮੁਹੰਮਦ ਦੀ ਖੁਸ਼ਾਮਦ ਦੇ ਸ਼ਬਦ ਦਰਜ ਕਰਨ ਲਈ ਕਿਹਾ, ਜਿਸ ’ਤੇ ਗੁਰੂ ਸਾਹਿਬ ਨੇ ਸਾਫ ਇਨਕਾਰ ਕਰ ਦਿੱਤਾ। ਇੱਕ ਪਾਸੇ ਚੰਦੂ ਦੀ ਈਰਖਾ ਸੀ ਕਿ ਉਸ ਦੀ ਲੜਕੀ ਦਾ ਰਿਸ਼ਤਾ ਗੁਰੂ ਹਰਿਗੋਬਿੰਦ ਸਾਹਿਬ ਨੂੰ ਕਰਨ ਤੋਂ ਗੁਰੂ ਸਾਹਿਬ ਨੇ ਇਨਕਾਰ ਕਰ ਦਿੱਤਾ ਸੀ, ਅਖੀਰ ਗੁਰੂ ਸਾਹਿਬ ਨੂੰ ਸ਼ਹੀਦ ਕਰਨ ਦਾ ਹੁਕਮ ਦੇ ਦਿੱਤਾ ਗਿਆ, ਇਸ ਕੰਮ ਲਈ ਖਾਸ ਤੌਰ ’ਤੇ ਨਿਰਦਈ ਚੰਦੂ ਨੂੰ ਲਗਾਇਆ ਗਿਆ। ਗੁਰੂ ਸਾਹਿਬ ਨੂੰ ਤੱਤੀ ਤਵੀ ’ਤੇ ਬਿਠਾ ਕੇ ਸੀਸ ’ਤੇ ਤੱਤੀ ਰੇਤ ਪਾਈ ਗਈ ਅਤੇ ਬਾਅਦ ਵਿੱਚ ਉਬਲਦੇ ਪਾਣੀ ਦੀ ਦੇਗ ਵਿੱਚ ਪਾਇਆ ਗਿਆ। ਪਰ ਗੁਰੂ ਸਾਹਿਬ ਨੇ ‘ਤੇਰਾ ਕੀਆ ਮੀਠਾ ਲਾਗੇ ' ਦੀ ਧੁਨੀ ਜਾਰੀ ਰੱਖੀ ਅੰਤ 16 ਮਈ, 1606 ਨੂੰ ਛੇਵੇਂ ਦਿਨ ਗੁਰੂ ਸਾਹਿਬ ਦੇ ਪਾਵਨ ਸਰੀਰ ਨੂੰ ਰਾਵੀ ਦਰਿਆ ਦੇ ਕਿਨਾਰੇ ਲਿਜਾਇਆ ਗਿਆ ਅਤੇ ਰਾਵੀ ਦਰਿਆ ਵਿੱਚ ਰੋੜ੍ਹਿਆ ਗਿਆ। ਅੱਜਕਲ੍ਹ ਉਹ ਜਗ੍ਹਾ ਗੁਰਦੁਆਰਾ ਡੇਹਰਾ ਸਾਹਿਬ ਦੇ ਨਾਮ ਨਾਲ ਜਾਣੀ ਜਾਂਦੀ ਹੈ ਜੋ ਕਿ ਪਾਕਿਸਤਾਨ ਵਿੱਚ ਹੈ

ਸ਼੍ਰੀ ਗੁਰੂ ਅਰਜਨ ਦੇਵ ਜੀ

ਹਰਿਮੰਦਰ ਸਾਹਿਬ

ਗੁਰਦੁਆਰਾ ਡੇਰਾ ਸਾਹਿਬ

ਗੁਰੂ ਗ੍ਰੰਥ ਸਾਹਿਬ

ਅਕਬਰ